ਚੰਡੀਗੜ੍ਹ ਦੇ ਬੁੜੈਲ ਜੇਲ੍ਹ ਦੇ ਬਾਹਰ ਅੱਜ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਸੋਨੂੰ ਸ਼ਾਹ ਬਦਮਾਸ਼ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ ਦੇ ਬੁੜੈਲ ਜੇਲ੍ਹ ਦੇ ਬਾਹਰ ਅੱਜ ਦਿਨ-ਦਿਹਾੜੇ ਚੱਲੀਆਂ ਗੋਲੀਆਂ , ਸੋਨੂੰ ਸ਼ਾਹ ਬਦਮਾਸ਼ ਦੀ ਗੋਲੀਆਂ ਮਾਰ ਕੇ ਹੱਤਿਆ| ਚੰਡੀਗੜ ਦੇ ਬੁੜੈਲ ਜੇਲ੍ਹ ਦੇ ਬਾਹਰ ਅੱਜ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ
ਹਮਲੇ ਦੌਰਾਨ ਸੋਨੂੰ ਸ਼ਾਹ ਨਾਂਅ ਦੇ ਬਦਮਾਸ਼ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ 32- ਹਸਪਤਾਲ ਚ ਦਾਖ਼ਲ ਕਰਾਇਆ ਗਿਆ ਹੈ ਅਤੇ ਮਿਲੀ ਜਾਣਕਾਰੀ ਅਨੁਸਾਰ ਤਿੰਨ ਵਿਅਕਤੀ ਪੈਦਲ ਸੋਨੂੰ ਸ਼ਾਹ ਦੇ ਦਫ਼ਤਰ ਵਿੱਚ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਉੱਥੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਦੌਰਾਨ ਅੰਦਰ ਬੈਠੇ ਸੋਨੂੰ ਸ਼ਾਹ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਹਮਲਾਵਰ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੀ ਸੀਸੀ ਟੀਵੀ ਫੂਟੇਜ ਦੇ ਅਧਾਰ ਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
ਇਸ ਹਮਲੇ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡਿਆ ਫੇਸਬੁੱਕ ਤੇ ਪੋਸਟ ਪਾ ਕੇ ਇਸ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਣਯੋਗ ਹੈ ਕਿ ਸੋਨੂੰ ਸ਼ਾਹ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਉਸ ਦੇ ਰਾਜਨੀਤਿਕ ਤੇ ਉੱਚ ਅਧਿਕਾਰੀਆਂ ਨਾਲ ਵੀ ਸੰਪਰਕ ਸਨ।- NEWS TODAY PUNJAB
No comments
If you have any doubts, please let me know