Breaking News

ਕਿਸਾਨ ਆਗੂ ਮਨਜੀਤ ਧਨੇਰ ਦੀ ਸਜਾ ਮੁਆਫ਼ੀ ਨੂੰ ਲੈ ਕੇ ਚੀਮਾ ਦੀ ਅਗਵਾਈ 'ਚ ਗ੍ਰਹਿ ਸਕੱਤਰ ਨੂੰ ਮਿਲਿਆ 'ਆਪ' ਦਾ ਵਫਦ। 4 ਅਕਤੂਬਰ 2019

ਪੰਜਾਬ ਦੇ ਬਹੁਚਰਚਿਤ ਮਹਿਲਕਲਾਂ ਦੇ ਕਿਰਨਜੀਤ ਕਾਂਡ ਦੇ ਇਨਸਾਫ਼ ਨੂੰ ਲੈ ਕੇ ਉਸ ਸਮੇਂ ਬਣਾਈ ਗਈ ਐਕਸ਼ਨ ਕਮੇਟੀ
ਦੇ ਆਗੂ ਮਨਜੀਤ ਧਨੇਰ ਦੀ ਸਜਾ ਮੁਆਫ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ
ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੰਬੰਧਿਤ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਐਡੀਸ਼ਨਲ ਚੀਫ ਸੈਕਟਰੀ ਅਤੇ ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸਤੀਸ਼ ਚੰਦਰਾ ਨੂੰ ਮਿਲਿਆ।
ਜਿਸ ਦੌਰਾਨ ਗੰਭੀਰਤਾ ਨਾਲ ਖੁੱਲ੍ਹੇ ਰੂਪ ਵਿਚ ਸੰਬੰਧਿਤ ਕੇਸ ਸੰਬੰਧੀ ਚਰਚਾ ਕੀਤਾ ਗਈ। ਇਸ ਮੌਕੇ ਵਫ਼ਦ ਦੇ ਵਿਧਾਇਕਾਂ ਨੇ ਗ੍ਰਹਿ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੋਲ ਇਸ ਗੱਲ ਦਾ ਸਖ਼ਤ ਇਤਰਾਜ਼ ਕੀਤਾ ਕਿ ਇਸ ਧਨੇਰ ਦੀ ਸਜਾ ਮੁਆਫੀ  ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ, ਰਾਜ ਪਾਲ ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨਾਲ 'ਆਪ' ਸਮੇਤ ਵੱਖ ਵੱਖ
ਸੰਗਠਨਾਂ ਵੱਲੋਂ ਲਗਾਤਾਰ ਸੰਪਰਕ ਕੀਤਾ ਗਿਆ, ਪਰੰਤੂ ਫਿਰ ਵੀ ਸਰਕਾਰ ਨੇ ਗੰਭੀਰਤਾ ਨਹੀਂ ਦਿਖਾਈ ਅਤੇ ਮਾਮਲੇ ਨੂੰ ਨਜਾਇਜ਼ ਤੌਰ ਤੇ ਲਟਕਾਇਆ ਜਾ ਰਿਹਾ ਹੈ। ਜਿਸਦਾ ਜਵਾਬ ਦਿੰਦਿਆਂ ਗ੍ਰਹਿ ਸੈਕਟਰੀ ਸਤੀਸ਼ ਚੰਦਰਾ ਨੇ ਕਿਹਾ ਕਿ
ਸਬੰਧਿਤ ਕੇਸ ਦੀ ਫਾਈਲ ਗਵਰਨਰ ਨੂੰ ਭੇਜੀ ਗਈ ਸੀ ਪਰੰਤੂ ਕੁੱਝ ਤਰੁੱਟੀਆਂ ਹੋਣ ਦੇ ਕਾਰਨ ਫਾਈਲ ਵਾਪਸ ਪੰਜਾਬ
ਸਰਕਾਰ ਨੂੰ ਭੇਜ ਦਿੱਤੀ ਗਈ ਹੈ।

ਜਿਸ ਦੀ ਤੁਰੰਤ ਅਤੇ ਬਾਰੀਕੀ ਨਾਲ ਪੜਤਾਲ ਕਰਕੇ ਰਾਜ ਪਾਲ ਪੰਜਾਬ ਨੂੰ ਭੇਜੀ ਜਾਵੇਗੀ, ਇਸ ਉਪਰੰਤ ਮਸਲੇ ਦਾ ਹੱਲ
ਕੀਤਾ ਜਾ ਸਕੇਗਾ। ਇਸ ਮੌਕੇ 'ਆਪ' ਵਿਧਾਇਕਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੀਆਂ ਸਮੂਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਬਰਨਾਲਾ ਜੇਲ੍ਹ ਦੇ ਅੱਗੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਗਿਆ ਹੈ। ਇਸ ਸੰਬੰਧੀ ਸਤੀਸ਼ ਚੰਦਰਾ ਨੇ
ਮਾਮਲੇ ਨੂੰ ਹੋਰ ਵੀ ਗੰਭੀਰਤਾ ਨਾਲ ਲਿਆ। ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਮੀਤ ਹੇਅਰ ਤੋਂ ਇਲਾਵਾ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਸੰਘਾ ਅਤੇ ਡਾ. ਗੁਰਪ੍ਰੀਤ ਕੌਰ ਨੱਤ ਹਾਜ਼ਰ ਸਨ। - NEWS TODAY PUNJAB

No comments

If you have any doubts, please let me know